Punjab

ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਧੱਕੇ ਜੇਲ੍ਹ ਅੰਦਰ,ਕਿਸਾਨਾ ਵਿੱਚ ਭਾਰੀ ਰੋਸ

ਵੰਦੇ ਭਾਰਤ 24 -: ਪਟਿਆਲਾ ਪੁਲਿਸ ਵੱਲੋਂ ਅੱਜ ਇੱਕ ਹੋਰ ਧੱਕੇਸ਼ਾਹੀ ਦਾ ਨਮੂਨਾ ਦੇਖਣ ਨੂੰ ਮਿਲਿਆ, ਅੱਜ ਉਹਨਾਂ ਨੇ ਪਾਵਰਕਾਮ ਦਫਤਰ ਘੇਰੀ ਬੈਠੇ ਕਿਸਾਨਾਂ ਤੇ ਨਾਜਾਇਜ਼ ਕਾਰਵਾਈ ਕੀਤੀ।ਪੁਲਿਸ ਵੱਲੋਂ ਇੱਥੇ ਜਬਰੀ ਕਿਸਾਨਾਂ ਦਾ ਮੋਰਚਾ ਚੁੱਕਵਾ ਦਿੱਤਾ ਗਿਆ। ਇਸਦੇ ਨਾਲ ਹੀ ਕਈ ਕਿਸਾਨਾਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਵੀ ਇੱਥੇ ਹੋਰ ਕਿਸਾਨਾਂ ਨਾਲ ਇੱਥੇ ਮਰਨ ਵਰਤ ‘ਤੇ ਬੈਠੇ ਹੋਏ ਸਨ। ਦੱਸਿਆ ਜਾ ਰਿਹਾ ਕਿ ਤੜਕਸਾਰ ਹੀ ਕਿਸਾਨਾਂ ਅਤੇ ਪੁਲਿਸ ਵਿਚਕਰ ਇੱਥੇ ਖਿੱਚਧਰੁ ਹੋਈ ਹੈ। ਹਾਸਿਲ ਜਾਣਕਾਰੀ ਮੁਤਾਬਕ ਸਵੇਰੇ 3 ਵਜੇ ਤੋਂ ਹੀ ਪੁਲਿਸ ਨੇ ਕਿਸਾਨਾਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਸੀ। ਜਦੋਂ ਤੱਕ ਕਿਸਾਨ ਕੁਝ ਸਮਝ ਪਾਉਂਦੇ ਉਦੋਂ ਤੱਕ ਧਰਨੇ ਵਾਲੀ ਥਾਂ ‘ਤੇ ਭਾਰੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੋ ਚੁੱਕੀ ਸੀ। ਡੱਲੇਵਾਲ ਵੱਲੋਂ ਧਰਨਾ ਚੁੱਕਣ ਤੋਂ ਇਨਕਾਰ ਕਰਨ ਪਿੱਛੋਂ ਤੁਰੰਤ ਪੁਲਿਸ ਹਰਕਤ ਵਿੱਚ ਆਈ ਅਤੇ ਧਰਨੇ ਨੂੰ ਜਬਰੀ ਚੁੱਕਣ ਦੀ ਕਾਰਵਾਈ ਨੂੰ ਅਮਲ ਵਿੱਚ ਲਿਆ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਟਿਆਲਾ ਪ੍ਰਸ਼ਾਸਨ ਦੀ ਜਵਾਬ ਤਲਬੀ ਮਗਰੋਂ ਪਟਿਆਲਾ ਪੁਲਿਸ ਦੀ ਇਹ ਕਾਰਵਾਈ ਵੇਖਣ ਨੂੰ ਮਿਲੀ ਹੈ।