Weather

ਪੰਜਾਬ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ, ਭਾਰੀ ਮੀਂਹ ਦੀ ਸੰਭਾਵਨਾ

ਵੰਦੇ ਭਾਰਤ-  ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਪੰਜਾਬ ’ਚ ਬਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 22 ਤੇ 23 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ ’ਤੇ ਪਠਾਨਕੋਟ ,ਸ਼ਹੀਦ ਭਗਤ ਸਿੰਘ ਨਗਰ, ਰੋਪੜ, ਮੋਹਾਲੀ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਮੋਗਾ ਤੇ ਫ਼ਰੀਦਕੋਟ ਸ਼ਾਮਿਲ ਹਨ। ਇਸ ਤੋਂ ਪਹਿਲਾਂ 20 ਤੇ 21 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਬੁੱਧਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੋਹਲੇਧਾਰ ਮੀਂਹ ਪਿਆ। ਮੌਸਮ ਕੇਂਦਰ ਮੁਤਾਬਕ ਪਠਾਨਕੋਟ ’ਚ ਸਵੇਰੇ ਪੰਜ ਵਜੇ ਤੋਂ ਸ਼ਾਮ ਸਾਢੇ ਅੱਠ ਵਜੇ ਦੌਰਾਨ 30 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਪਟਿਆਲਾ ’ਚ 38.6, ਲੁਧਿਆਣਾ ’ਚ 28, ਅੰਮ੍ਰਿਤਸਰ ’ਚ 4.9, ਫਿਰੋਜ਼ਪੁਰ ’ਚ 10, ਜਲੰਧਰ ’ਚ 1.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਤੇ ਗੁਰਦਾਸਪੁਰ ’ਚ ਵੀ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਨੂੰ ਕਿਹਾ।