ਗਿਆਨੀ ਰਘੁਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਬਣੇ
ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਇਆ
ਵੰਦੇ ਭਾਰਤ – ਹੁਣੇ ਇਕ ਵੱਡੀ ਖਬਰ ਸਾਹਮਣੇ ਆਈ ਹੈ ,ਗਿਆਨੀ ਰਘੁਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਕਾਰਜਕਾਰਨੀ ਕਮੇਟੀ ਵਿੱਚ ਫੈਸਲਾ ਲੈਂਦਿਆਂ ਗਿਆਨੀ ਰਘੁਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਹੈ।

ਇਸ ਸਮੇਂ ਰਘੁਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਦੂਜੇ ਪਾਸੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਸਾਬਕਾ ਅਰਦਾਸੀਏ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
