ਫਿਰੋਜ਼ਪੁਰ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਗ੍ਰਿਫਤਾਰ
ਵੰਦੇ ਭਾਰਤ– ਫਿਰੋਜ਼ਪੁਰ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਟੀਮ ਕਾਫੀ ਲੰਬੇ ਸਮੇਂ ਤੋਂ ਜਾਂਚ ਵਿਚ ਜੁਟੀ ਹੋਈ ਸੀ।
