ਪੁਲਿਸ ਦੀ ਸਖ਼ਤ ਨਿਗਰਾਨੀ ਵਿੱਚ ਹੋਇਆ ਹਵਾਲਾਤੀ ਸਿਮਰਨ ਸਿੰਘ ਦਾ ਅੰਤਿਮ ਸੰਸਕਾਰ
ਵੰਦੇ ਭਾਰਤ-ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਬੀਤੀ 13 ਜੁਲਾਈ ਨੂੰ ਵਿਰੋਧੀ ਧਿਰ ਵਲੋਂ ਕਤਲ ਕੀਤੇ ਗਏ ਸਿਮਰਨ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਧੀਰ ਪੁਰ ਦਾ ਅੰਤਿਮ ਸੰਸਕਾਰ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ ਅੱਜ ਕਰ ਦਿੱਤਾ ਗਿਆ ਹੈ । ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਧੀਰਪੁਰ ਵਾਸੀ ਤਿੰਨ ਸਕੇ ਭਰਾ ਜੋ ਕਤਲ ਕੇਸ ਦਾ ਸਾਹਮਣਾ ਕਰ ਰਹੇ ਸਨ ਦਾ ਕੁੱਝ ਦਿਨ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਸਕੇ ਭਰਾਵਾਂ ਚੋ ਦੋ ਦਾ ਵੱਖ ਵੱਖ ਜੇਲ੍ਹਾਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਮੌਕਾ ਮਿਲਦਿਆਂ ਉਹਨਾਂ ਦੇ ਵਿਰੋਧੀ ਧਿਰ ਨੇ ਸਿਮਰਨ ਸਿੰਘ ਸਮੇਤ ਚਾਰ ਹੋਰ ਹਵਾਲਾਤੀਆ ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ ਜਿਹਨਾ ਚ ਸਿਮਰਨ ਸਿੰਘ ਦੀ ਇਲਾਜ਼ ਦੌਰਾਨ ਮੌਤ ਹੋ ਗਈ । ਪਰਿਵਾਰ ਦਾ ਦੋਸ਼ ਸੀ ਕਿ ਇਹ ਹਮਲਾ ਜੇਲ੍ਹ ਪ੍ਰਸ਼ਾਸਨ ਦੀ ਗਿਣੀ ਮਿਥੀ ਸਾਜਸ਼ ਤਹਿਤ ਹੋਇਆ ਹੈ ਇਸ ਗੱਲ ਨੂੰ ਲੈਕੇ ਪਰਿਵਾਰਕ ਮੈਂਬਰਾਂ ਨੇ ਸਿਮਰਨ ਸਿੰਘ ਦੇ ਮਿਰਤਿਕ ਦੇਹ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਪਰਿਵਾਰ ਵਲੋਂ ਬੀਤੇ ਦਿਨ ਚੰਡੀਗੜ੍ਹ ਸਥਿਤ ਡੀ ਜੀ ਪੀ ਪੰਜਾਬ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਪਰ ਸਫਲਤਾ ਨਹੀਂ ਮਿਲੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਰਤਿਕ ਦੇ ਵਕੀਲ ਯੁਮਨ ਸੁਰਾਂ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿਚ ਮਾਨਯੋਗ ਅਦਾਲਤ ਨੂੰ ਜੇਲ੍ਹ ਅੰਦਰ ਸੀ ਸੀ ਟੀ ਵੀ ਤਸਵੀਰਾਂ ਸਮੇਤ ਸਮੁੱਚਾ ਰਿਕਾਰਡ ਤੇ ਮੋਬਾਈਲ ਫੋਨਾਂ ਦੀ ਲੋਕੇਸ਼ਨ ਤਲਬ ਕਰਨ ਦੀ ਗੁਹਾਰ ਲਗਾਈ ਗਈ ਹੈ ਤੇ ਦੋਸ਼ੀ ਜੇਲ੍ਹ ਪ੍ਰਸ਼ਾਸਨ ਜਿਸ ਨੇ ਤੜਕਸਾਰ ਸੁੱਤੇ ਪਏ ਸਿਮਰਨ ਸਿੰਘ ਤੇ ਕਾਤਲਾਨਾ ਹਮਲਾ ਕਰਵਾਇਆ ਹੈ । ਬੇਸ਼ੱਕ ਪੁਲਿਸ ਨੇ ਕਤਲ ਦੀ ਸੰਗੀਨ ਧਾਰਾਵਾਂ ਤਹਿਤ 22 ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਹੈ ਪਰ ਪਰਵਾਰਿਕ ਮੈਂਬਰ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਾਨਯੋਗ ਅਦਾਲਤ ਦਾ ਰੁੱਖ ਅਪਣਾਇਆ ਹੈ ਹੁਣ ਦੇਖਣਾ ਹੋਵੇਗਾ ਕਿ ਅਦਾਲਤ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦਾ ਹੈ।

