244 Views
ਵੰਦੇ ਭਾਰਤ– ਨਕੋਦਰ ਵਿਖੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦਾ ਸਲਾਨਾ 40 ਵਾਂ ਮੇਲਾ ਤਿੰਨ ਦਿਨਾਂ ਦਾ ਸ਼ੁਰੂ ਹੋਇਆ ਜਿਸ ਦੀ ਸ਼ੁਰੂਆਤ ਸਾਂਈ ਹੰਸ ਰਾਜ ਹੰਸ ਜੀ ਵੱਲੋਂ ਝੰਡਾ ਚੜਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ ਅਤੇ ਉਹਨਾਂ ਕਿਹਾ ਕਿ ਨਕੋਦਰ ਪੀਰਾਂ ਫ਼ਕੀਰਾਂ ਦੀ ਧਰਤੀ ਹੈ ਅਤੇ ਅੱਜ ਅਲਮਸਤ ਬਾਪੁ ਲਾਲ ਬਾਦਸ਼ਾਹ ਜੀ ਦੇ ਮੇਲੇ ਦੀ ਸ਼ੁਰੂਆਤ ਹੋਈ ਹੈ ਅਤੇ ਉਹਨਾਂ ਵਲੋਂ ਅਲਮਸਤ ਬਾਪੁ ਲਾਲ ਬਾਦਸ਼ਾਹ ਜੀ ਨੂੰ ਅਲਮਸਤ ਕਿਉਂ ਕਿਹਾ ਜਾਂਦਾ ਹੈ ਉਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਰਾਤ ਤੋਂ ਕਵਾਲੀਆਂ ਦੀ ਮਹਿਫ਼ਿਲ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਪੰਜਾਬ ਦੇ ਪ੍ਰਸਿੱਧ ਗਾਇਕ ਆਪਣੀ ਆਪਣੀ ਹਾਜ਼ਰੀ ਲਗਵਾਉਣ ਗੇ ਅਤੇ 20 ਤਰੀਖ ਨੂੰ 4 ਵਜੇ ਚਾਦਰ ਦੀ ਰਸਮ ਅਦਾ ਕੀਤੀ ਜਾਵੇਗੀ|
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਧਰਮ ਪਤਨੀ ਨਾਲ ਹਾਜ਼ਰੀ ਭਰੀ। ਇਸ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਦਰਬਾਰ ਵਿਚ ਹਾਜ਼ਰੀ ਭਰੀ ਅਤੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦਾ ਅਸ਼ੀਰਵਾਦ ਲਿਆ।

Author: aashikaa govind
50% LikesVS
50% Dislikes