ਘਰ ਦੀ ਛੱਤ ਡਿੱਗਣ ਕਾਰਨ ਦੋ ਸਕੇ ਭਰਾਵਾਂ ਦੀ ਮੌ*ਤ , 3 ਲੋਕ ਜ਼ਖ਼ਮੀ
ਵੰਦੇ ਭਾਰਤ- ਪਟਿਆਲਾ ਦੇ ਰਾਘੋ ਮਾਜਰਾ ਇਲਾਕੇ ਵਿਚ ਇੱਕ ਬੜਾ ਹੀ ਦੁਖਦਾਈ ਘਟਨਾ ਦੀ ਖਬਰ ਮਿਲੀ ਹੈ ਜਿੱਥੇ ਇਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਰਕੇ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਪਰਵਾਸੀ ਮਜ਼ਦੂਰਾਂ ਨੇ ਇਹ ਮਕਾਨ ਕਿਰਾਏ ‘ਤੇ ਲਿਆ ਹੋਇਆ ਸੀ। ਇਹ ਹਾਦਸਾ ਬੀਤੀ ਰਾਤ ਵਾਪਰਿਆ ਹੈ।

ਮ੍ਰਿਤਕਾਂ ਦੀ ਪਛਾਣ ਮੁੰਨਾ ਲਾਲ ਅਤੇ ਰਮਾ ਸ਼ੰਕਰ ਵਜੋਂ ਹੋਈ ਹੈ ਜੋ ਕੇ ਆਪਸ ਵਿਚ ਸਕੇ ਭਰਾ ਸਨ। ਇਸ ਹਾਦਸੇ ਵਿਚ ਜ਼ਖਮੀ ਹੋਏ 3 ਲੋਕਾਂ ਦੀ ਪਛਾਣ ਗੰਗਾ ਰਾਮ, ਸੰਤੋਸ਼ ਕੁਮਾਰ, ਚਿਰੰਜੀ ਲਾਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

